Breaking

Wednesday 19 May 2021

ਸਿਰਫ਼ ਸੁਆਦ ਹੀ ਨਹੀਂ ਸਿਹਤ ਲਈ ਵੀ ਰਾਮਬਾਣ ਹੈ ਲੀਚੀ, ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ

 


Litchi health benefits: ਲੀਚੀ ਗਰਮੀਆਂ ‘ਚ ਖਾਧਾ ਜਾਣ ਵਾਲਾ ਪ੍ਰਮੁੱਖ ਫਲ ਹੈ। ਮਿੱਠੇ ਅਤੇ ਰਸੀਲੇ ਸੁਆਦ ਦੀ ਲੀਚੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕਿਸੀ ਨੂੰ ਪਸੰਦ ਆਉਂਦੀ ਹੈ। ਉੱਥੇ ਹੀ ਇਹ ਖਾਣ ‘ਚ ਟੇਸਟੀ ਹੋਣ ਦੇ ਨਾਲ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ‘ਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ, ਫਾਈਬਰ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਸਿਹਤ ਅਤੇ ਸਕਿਨ ਲਈ ਲਾਭਕਾਰੀ ਮੰਨਿਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਲੀਚੀ ਖਾਣ ਦੇ ਹੈਰਾਨੀਜਨਕ ਫਾਇਦੇ…

ਇਮਿਊਨਿਟੀ ਵਧਾਵੇ: ਲੀਚੀ ‘ਚ ਵਿਟਾਮਿਨ ਸੀ, ਰਿਬੋਫਲੇਵਿਨ, ਫੋਲੇਟ, ਨਿਆਸੀਨ ਅਤੇ ਬੀਟਾ ਕੈਰੋਟੀਨ ਆਦਿ ਤੱਤ ਹੁੰਦੇ ਹਨ ਇਸ ਨੂੰ ਖਾਣ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ। ਲੀਚੀ ਪੋਟਾਸ਼ੀਅਮ ਅਤੇ ਸੋਡੀਅਮ ਤੱਤ ਨਾਲ ਭਰਪੂਰ ਹੁੰਦੀ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਇਸ ਲਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਲੀਚੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਭਾਰ ਘੱਟ ਕਰਨ ‘ਚ ਮਦਦਗਾਰ: ਲੀਚੀ ‘ਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਕੈਲੋਰੀ ਘੱਟ ਹੁੰਦੀ ਹੈ। ਅਜਿਹੇ ‘ਚ ਇਹ ਭਾਰ ਘਟਾਉਣ ‘ਚ ਮਦਦ ਕਰਦੀ ਹੈ।ਇਸ ਤਰ੍ਹਾਂ ਆਪਣੇ ਵੱਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫਾਈਟੋ ਕੈਮੀਕਲਜ਼ ਆਦਿ ਹੁੰਦੇ ਹਨ। ਉੱਥੇ ਹੀ ਇਸ ‘ਚ ਐਂਟੀ-ਆਕਸੀਡੈਂਟ, ਐਂਟੀ-ਨਿਓਪਲਾਸਟਿਕ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਮਦਦ ਮਿਲਦੀ ਹੈ। ਉੱਥੇ ਹੀ ਲੀਚੀ ਨਾਲ ਅੱਖਾਂ ਦਾ ਧੁੰਦਲਾਪਣ ਅਤੇ ਮੋਤੀਆਬਿੰਦ ਦੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।

ਪਾਣੀ ਦੀ ਕਮੀ ਨੂੰ ਕਰੇ ਪੂਰਾ: ਨਿਯਮਤ ਤੌਰ ‘ਤੇ ਲੀਚੀ ਦਾ ਸੇਵਨ ਕਰਨਾ ਲਾਭਦਾਇਕ ਹੁੰਦਾ ਹੈ। ਪਾਣੀ ਅਤੇ ਹੋਰ ਜ਼ਰੂਰੀ ਤੱਤ ਇਸ ‘ਚ ਜ਼ਿਆਦਾ ਮਾਤਰਾ ‘ਚ ਪਾਏ ਜਾਂਦੇ ਹਨ। ਅਜਿਹੇ ‘ਚ ਇਸਦੇ ਸੇਵਨ ਨਾਲ ਸਰੀਰ ‘ਚ ਪਾਣੀ ਦੀ ਕਮੀ ਦੂਰ ਹੁੰਦੀ ਹੈ। ਉੱਥੇ ਹੀ ਗਰਮੀਆਂ ‘ਚ ਡੀਹਾਈਡਰੇਸ਼ਨ ਦੀ ਸਮੱਸਿਆ ਤੋਂ ਬਚਾਅ ਰਹਿੰਦਾ ਹੈ। ਲੀਚੀ ‘ਚ ਫਾਈਬਰ ਜ਼ਿਆਦਾ ਹੁੰਦਾ ਹੈ। ਪਾਚਨ ਤੰਤਰ ਤੰਦਰੁਸਤ ਰਹਿੰਦਾ ਹੈ। ਨਾਲ ਹੀ ਗਰਮੀਆਂ ‘ਚ ਉਲਟੀਆਂ ਅਤੇ ਦਸਤ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਲੀਚੀ ‘ਚ ਮੌਜੂਦ ਐਂਟੀ ਆਕਸੀਡੈਂਟ ਗੁਣ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਅਜਿਹੇ ‘ਚ ਦਿਲ ਨਾਲ ਸਬੰਧਤ ਬਿਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ।

No comments:

Post a Comment